JALANDHAR WEATHER

ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੀ ਸਾਲਾਨਾ ਕਾਨਫਰੰਸ ਦਿੱਲੀ ਵਿਖੇ ਹੋਈ

ਨਵੀਂ ਦਿੱਲੀ, 25 ਮਾਰਚ-ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੀ ਸਾਲਾਨਾ ਕਾਨਫਰੰਸ ਅੱਜ ਅੰਬੇਡਕਰ ਇੰਟਰਨੈਸ਼ਨਲ ਸੈਂਟਰ ਦਿੱਲੀ ਵਿਖੇ ਕਰਵਾਈ ਗਈ। ਇਸ ਮੌਕੇ ਭਾਰਤ ਸਰਕਾਰ ਵਿੱਚ ਮੰਤਰੀ ਜਾਰਜ ਕੋਰੀਅਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਹਿੰਦੂ, ਮੁਸਲਿਮ, ਸਿੱਖ, ਈਸਾਈ, ਜੈਨ, ਪਾਰਸੀ ਸਭ ਬਹੁਤ ਹੀ ਸ਼ਾਂਤਮਈ ਅਤੇ ਸਦਭਾਵਨਾ ਵਾਲੇ ਮਾਹੌਲ ਵਿੱਚ ਰਹਿੰਦੇ ਹਨ। ਅੱਜ ਸਾਡੇ ਦੇਸ਼ ਵਿਚ ਘੱਟ-ਗਿਣਤੀਆਂ ਦੁਨੀਆ ਦੇ ਬਾਕੀ ਦੇਸ਼ਾਂ ਦੇ ਮੁਕਾਬਲੇ ਸਭ ਤੋਂ ਵੱਧ ਸੁਰੱਖਿਅਤ ਅਤੇ ਖੁਸ਼ਹਾਲ ਹਨ। ਇਸ ਕਾਨਫਰੰਸ ਦਾ ਮਕਸਦ ਅੱਜ ਘੱਟ ਗਿਣਤੀਆਂ ਨੂੰ ਦਰਪੇਸ਼ ਮਸਲਿਆਂ ਬਾਰੇ ਚਰਚਾ ਕਰਨਾ ਸੀ। ਇਸ ਕਾਨਫਰੰਸ ਵਿਚ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਵੀ ਸ਼ਿਰਕਤ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਾਰੇ ਘੱਟ ਗਿਣਤੀ ਮੁੱਦਿਆਂ 'ਤੇ ਚਰਚਾ ਕੀਤੀ ਗਈ ਹੈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਇਸ ਸਮੇਂ ਜੋ ਸਮੱਸਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਘੱਟ ਗਿਣਤੀਆਂ ਦੀ ਸਿੱਖਿਆ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਅਜੇ ਵੀ ਕੰਮ ਕਰ ਰਿਹਾ ਹੈl

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ