260 ਗ੍ਰਾਮ ਹੈਰੋਇਨ ਤੇ 12 ਲੱਖ 10 ਹਜ਼ਾਰ ਦੀ ਡਰੱਗ ਮਨੀ ਸਮੇਤ ਇਕ ਗ੍ਰਿਫਤਾਰ

ਜੰਡਿਆਲਾ ਗੁਰੂ, 25 ਮਾਰਚ (ਪ੍ਰਮਿੰਦਰ ਸਿੰਘ ਜੋਸਨ)-ਡੀ. ਆਈ. ਜੀ. ਬਾਰਡਰ ਰੇਂਜ ਅੰਮ੍ਰਿਤਸਰ ਸਤਿੰਦਰ ਸਿੰਘ, ਐਸ. ਐਸ. ਪੀ. ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਦੀ ਅਗਵਾਈ ਹੇਠ ਅਤੇ ਹਰਿੰਦਰ ਪਾਲ ਸਿੰਘ ਐਸ. ਪੀ. (ਡੀ) ਅੰਮ੍ਰਿਤਸਰ ਦਿਹਾਤੀ ਅਤੇ ਰਵਿੰਦਰ ਸਿੰਘ ਡੀ. ਐਸ. ਪੀ. ਜੰਡਿਆਲਾ ਗੁਰੂ ਨੇ ਯੁੱਧ ਨਸ਼ਿਆਂ ਵਿਰੁੱਧ ਅਤੇ ਗੈਂਗਸਟਰਾਂ, ਸਮੱਗਲਰਾਂ ਨੂੰ ਕਾਬੂ ਕਰਨ ਲਈ ਅਲੱਗ-ਅਲੱਗ ਮੁੱਖ ਅਫਸਰਾਂ ਦੀਆਂ ਟੀਮਾਂ ਬਣਾ ਕੇ ਚਲਾਈ ਸਪੈਸ਼ਲ ਮੁਹਿੰਮ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ 260 ਗ੍ਰਾਮ ਹੈਰੋਇਨ ਅਤੇ 12 ਲੱਖ 10 ਹਜ਼ਾਰ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।