ਪੰਜਾਬ ਪੁਲਿਸ ਵਲੋੋਂ ਪਾਸਟਰ ਬਜਿੰਦਰ ਸਿੰਘ ਵਿਰੁੱਧ ਮਾਮਲਾ ਦਰਜ

ਮੋਹਾਲੀ, 25 ਮਾਰਚ-ਪੰਜਾਬ ਪੁਲਿਸ ਨੇ ਮੋਹਾਲੀ ਵਿਚ ਪਾਸਟਰ ਬਜਿੰਦਰ ਸਿੰਘ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਹੈ। ਇਹ ਐਫ.ਆਈ.ਆਰ. ਬੀ.ਐਨ.ਐਸ. ਦੀ ਧਾਰਾ 74, 126 (2), 115 (2), 351 (2) ਤਹਿਤ ਦਰਜ ਕੀਤੀ ਗਈ ਹੈ। ਇਹ ਇਕ ਮਹਿਲਾ ਵਲੋਂ ਪਾਸਟਰ ਬਜਿੰਦਰ ਸਿੰਘ ਵਿਰੁੱਧ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਹੋਈ ਹੈ, ਜਿਸ ਵਿਚ ਉਸ 'ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।