ਅੱਜ ਵਿਧਾਨ ਸਭਾ ’ਚ ਪੇਸ਼ ਕੀਤਾ ਜਾਵੇਗਾ ਪੰਜਾਬ ਦਾ ਬਜਟ

ਚੰਡੀਗੜ੍ਹ, 26 ਮਾਰਚ- ਪੰਜਾਬ ਸਰਕਾਰ ਵਲੋਂ ਅੱਜ ਵਿੱਤੀ ਸਾਲ 2025-26 ਲਈ ਬਜਟ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਵਿਚ ਸਰਕਾਰ ਦਾ ਇਹ ਚੌਥਾ ਬਜਟ ਪੇਸ਼ ਕਰਨਗੇ। ਦੱਸ ਦੇਈਏ ਕਿ ਵਿਧਾਨ ਸਭਾ ਦੀ ਕਾਰਵਾਈ ਅੱਜ 10 ਵਜੇ ਸ਼ੁਰੂ ਹੋ ਜਾਵੇਗੀ ਤੇ ਵਿੱਤ ਮੰਤਰੀ ਵਲੋਂ 11 ਵਜੇ ਬਜਟ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਵਿੱਤ ਮੰਤਰੀ ਇਸ ਵਾਰ ਕਰੀਬ 2.15 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਬਜਟ ਲਿਆ ਸਕਦੇ ਹਨ, ਜੋ ਉਨ੍ਹਾਂ ਵਲੋਂ ਪਿਛਲੀ ਵਾਰ ਪੇਸ਼ ਕੀਤੇ ਗਏ ਬਜਟ ਤੋਂ ਕਰੀਬ 5 ਫ਼ੀਸਦੀ ਜ਼ਿਆਦਾ ਹੈ।