ਕੰਧ ਦੀ ਉਸਾਰੀ ਨੂੰ ਭਿੜੀਆਂ ਦੋ ਧਿਰਾਂ, 4 ਜ਼ਖਮੀ
ਫਰੀਦਕੋਟ, 26 ਮਾਰਚ, (ਜਸਵੰਤ ਸਿੰਘ ਪੁਰਬਾ)- ਫਰੀਦਕੋਟ ਦੇ ਪਿੰਡ ਪਹਿਲੂਵਾਲਾ ਵਿਚ ਕੰਧ ਦੀ ਉਸਾਰੀ ਨੂੰ ਲੈ ਕੇ ਦੋ ਧਿਰਾਂ ਵਿਚ ਗੋਲੀ ਚੱਲੀ, ਜਿਸ ਵਿਚ 4 ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੈ ਤੇ ਜ਼ਖਮੀਆਂ ਦੇ ਬਿਆਨਾਂ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।