ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲਣ ’ਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਚੁੱਕੇ ਸਵਾਲ

ਫਰੀਦਕੋਟ, 26 ਮਾਰਚ- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਾਬਕਾ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜ੍ਹਾ ਨੂੰ ਅਦਲਤ ਵਲੋਂ ਜ਼ਮਾਨਤ ਮਿਲਣ ’ਤੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਇਕ ਪ੍ਰੈਸ ਕਾਨਫ਼ਰੰਸ ਦੌਰਾਨ ਕਿਹਾ ਕਿ ਇਸ ਦੀ ਜਾਂਚ ਦੌਰਾਨ ਪੰਜਾਬ ਪੁਲਿਸ ਨੇ ਜਾਣ-ਬੁੱਝ ਕੇ ਕਈ ਅਧੂਰੀਆਂ ਜਾਣਕਾਰੀਆਂ ਦਿੱਤੀਆਂ, ਜਿਸ ਕਾਰਨ ਮੁਲਜ਼ਮ ਨੂੰ ਜ਼ਮਾਨਤ ਮਿਲੀ। ਅਕਾਲੀ ਨੇਤਾ ਨੇ ਦੋਸ਼ ਲਾਇਆ ਕਿ ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਦੇ ਮੁਲਜ਼ਮ ਖਿਲਾਫ਼ ਚਾਰਜਸ਼ੀਟ ਦਰਜ ਕੀਤੀ ਸੀ, ਤਾਂ ਵੀ ਇਹ ਪੰਜਾਬ ਪੁਲਿਸ ਅਤੇ ਰਾਜ ਸਰਕਾਰ ਦੇ ਇਰਾਦੇ ’ਤੇ ਵੱਡੇ ਸਵਾਲ ਖੜ੍ਹੇ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਹੌਲ ਖ਼ਰਾਬ ਕਰਨ ਲਈ ਨਾਰਾਇਣ ਸਿੰਘ ਦੇ ਬਿਆਨ ਅਨੁਸਾਰ ਉਸਨੇ ਪੰਜਾਬ ਦੇ ਮਾਹੌਲ ਨੂੰ ਵਿਗਾੜਨ ਲਈ ਵਿਦੇਸ਼ਾਂ ਤੋਂ ਵੱਡੀ ਮਾਤਰਾ ਵਿਚ ਹਥਿਆਰ ਅਤੇ ਹੋਰ ਸਮੱਗਰੀ ਮੰਗਵਾਈ ਸੀ ।