JALANDHAR WEATHER

ਪੁਰਾਣੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਨੂੰ ਲੁੱਟਿਆ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪੁਰਾਣੀਆਂ ਪਾਰਟੀਆਂ ਨੇ ਹਮੇਸ਼ਾ ਪੰਜਾਬ ਨੂੰ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤਹਿਤ ਸਰਹੱਦ ’ਤੇ ਬੀ.ਐਸ.ਐਫ਼. ਨਾਲ 5 ਹਜ਼ਾਰ ਹੋਮ ਗਾਰਡ ਜਵਾਨ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਐਮਰਜੈਂਸੀ ਰਿਸਪਾਂਸ ਵਹੀਕਲਜ਼ ਦੇ ਬੇੜੇ ਨੂੰ ਮਜ਼ਬੂਤ ਕਰਨ ਲਈ ਵੱਡੀ ਪਹਿਲਕਦਮੀ ਸ਼ੁਰੂ ਕਰਾਂਗੇ, ਜਿਸ ਤਹਿਤ ‘112’ ’ਤੇ ਕੀਤੀਆਂ ਗਈਆਂ ਐਮਰਜੈਂਸੀ ਕਾਲਾਂ ਦਾ ਤੁਰੰਤ ਜਵਾਬ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ