ਸਿਹਤ ਵਿਭਾਗ ਲਈ ਰੱਖੇ 268 ਕਰੋੜ ਰੁਪਏ- ਵਿੱਤ ਮੰਤਰੀ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਵਿੱਤ ਮੰਤਰੀ ਨੇ ਬਜਟ ਪੇਸ਼ ਕਰਦੇ ਹੋਏ ਦੱਸਿਆ ਕਿ ਸਿਹਤਮੰਦ ਪੰਜਾਬ ਲਈ 268 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਿਲਾਫ਼ ਮੁਹਿੰਮ ਲਈ 110 ਕਰੋੜ ਰੁਪਏ ਦਾ ਬਜਟ ਤੈਅ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਕਰੀਬ 45 ਲੱਖ ਪਰਿਵਾਰ ਸਰਕਾਰ ਦੀਆਂ ਸਿਹਤ ਸਹੂਲਤਾਂ ਤੇ ਬੀਮਾ ਯੋਜਨਾਵਾਂ ਦਾ ਲਾਭ ਲੈ ਰਹੇ ਹਨ।