JALANDHAR WEATHER

ਪੰਜਾਬ ਭਰ ’ਚ ਬਣਾਏ ਜਾਣਗੇ 3 ਹਜ਼ਾਰ ਇਨਡੋਰ ਸਟੇਡੀਅਮ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ ’ਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਇਤਿਹਾਸ ’ਚ ਪਹਿਲੀ ਵਾਰ ਇਕ ਮੈਗਾ ਸਪੋਰਟਸ ਪਹਿਲ ਕਦਮੀ ਕੀਤੀ ਜਾ ਰਹੀ ਹੈ ਜਿਸ ਦਾ ਨਾਂਅ ‘ਖੇਡਦਾ ਪੰਜਾਬ, ਬਦਲਦਾ ਪੰਜਾਬ’ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਆਉਣ ਵਾਲੇ ਸਾਲ ’ਚ ਸਾਡੀਆਂ ਕੋਸ਼ਿਸ਼ਾਂ ਪੰਜਾਬ ਨੂੰ ਖੇਡਾਂ ਦੇ ਉੱਤਮ ਕੇਂਦਰ ਵਜੋਂ ਸਥਾਪਿਤ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਪਿੰਡ ਵਿਚ ਖੇਡ ਦੇ ਮੈਦਾਨ ਅਤੇ ਜਿੰਮ ਬਣਾਏ ਜਾਣਗੇ। ਇਨ੍ਹਾਂ ਵਿਚ ਰਨਿੰਗ ਟਰੈਕ, ਸੋਲਰ ਲਾਈਟਾਂ ਅਤੇ ਹੋਰ ਸਹੂਲਤਾਂ ਹੋਣਗੀਆਂ। ਅਸੀਂ ਇਸ ਵਿਚ ਸਾਰੀਆਂ ਖੇਡਾਂ ਸ਼ੁਰੂ ਕਰਾਂਗੇ। ਪੰਜਾਬ ਭਰ ਵਿਚ 3 ਹਜ਼ਾਰ ਇਨਡੋਰ ਜਿੰਮ ਬਣਾਏ ਜਾਣਗੇ। ਇਸ ਲਈ ਸਰਕਾਰ 979 ਕਰੋੜ ਰੁਪਏ ਦਾ ਬਜਟ ਦੇਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ