ਸਿੱਖਿਆ ਦੇ ਬਜਟ ਵਿਚ 12 ਫ਼ੀਸਦੀ ਦਾ ਕੀਤਾ ਗਿਆ ਵਾਧਾ- ਵਿੱਤ ਮੰਤਰੀ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਸਿੱਖਿਆ ਬਜਟ ਵਿਚ 12 ਫ਼ੀਸਦੀ ਦਾ ਵਾਧਾ ਕੀਤਾ ਗਿਆ ਹੈ ਤੇ ਇਸ ਵਾਰ ਸਿੱਖਿਆ ਲਈ 17975 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ 425 ਪ੍ਰਾਇਮਰੀ ਸਕੂਲਾਂ ਨੂੰ ਸਕੂਲ ਆਫ਼ ਹੈਪੀਨੈੱਸ ਵਿਚ ਬਦਲਿਆ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਨੂੰ ਸਿੱਖਿਆ ਦੇ ਖ਼ੇਤਰ ਵਿਚ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ ਪੁਰਸਕਾਰ ਮਿਲਿਆ ਹੈ। ਮਿਸ਼ਨ ਸਮਰਥ ਦੇ ਤਹਿਤ 14 ਲੱਖ ਵਿਦਿਆਰਥੀਆਂ ਨੇ ਲਾਭ ਚੁੱਕਿਆ ਹੈ। ਪ੍ਰੀ-ਪ੍ਰਾਇਮਰੀ ਅਤੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਮੈਗਾ ਪੇ.ਟੀ.ਐਮ. ਆਯੋਜਿਤ ਕੀਤੇ ਗਏ ਸਨ। ਇਸ ਵਿਚ 21 ਲੱਖ ਮਾਪਿਆਂ ਨੇ ਹਿੱਸਾ ਲਿਆ। ਸਿੱਖਿਆ ਵਿਭਾਗ ਦੇ 354 ਪ੍ਰਿੰਸੀਪਲਾਂ, ਹੈੱਡ ਮਾਸਟਰਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਤੋਂ ਸਿਖਲਾਈ ਦਿੱਤੀ ਗਈ ਹੈ। ਇਸ ਨਾਲ ਸਿੱਖਿਆ ਪ੍ਰਣਾਲੀ ਮਜ਼ਬੂਤ ਹੋਵੇਗੀ।