JALANDHAR WEATHER

ਮੁੜ ਆਪਣੇ ਦਫ਼ਤਰ ਪੁੱਜੇ ਐਡਵੋਕੇਟ ਧਾਮੀ

ਅੰਮ੍ਰਿਤਸਰ, 26 ਮਾਰਚ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਅੰਤਰਿੰਗ ਕਮੇਟੀ ਵਲੋਂ ਅਸਤੀਫ਼ਾ ਰੱਦ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪੁੱਜੇ। ਇਸ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਆਪਣੇ ਦਫ਼ਤਰ ਦਾ ਰੂਟੀਨ ਦਾ ਕੰਮ ਕਾਜ ਦੇਖਿਆ। ਇਥੇ ਜ਼ਿਕਰਯੋਗ ਹੈ ਕਿ ਪ੍ਰਧਾਨ ਧਾਮੀ ਅੱਜ ਕਰੀਬ ਸਵਾ ਮਹੀਨੇ ਬਾਅਦ ਮੁੜ ਆਪਣੇ ਦਫ਼ਤਰ ਪੁੱਜੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ