ਮੈਡੀਕਲ ਸੈਕਟਰ ਲਈ 1,336 ਕਰੋੜ ਦਾ ਬਜਟ

ਚੰਡੀਗੜ੍ਹ, 26 ਮਾਰਚ (ਵਿਕਰਮਜੀਤ ਸਿੰਘ ਮਾਨ)- ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਮੈਡੀਕਲ ਸੈਕਟਰ ਲਈ 1,336 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਹ ਬਜਟ ਪਿਛਲੇ ਸਾਲ ਨਾਲੋਂ 27 ਪ੍ਰਤੀਸ਼ਤ ਵੱਧ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਲਈ 1650 ਕਰੋੜ ਰੁਪਏ ਦਾ ਬਜਟ ਨਿਰਧਾਰਤ ਕੀਤਾ ਗਿਆ ਹੈ। ਇਸ ਸਾਲ ਰੁਜ਼ਗਾਰ ਅਤੇ ਸਿਖਲਾਈ ਲਈ 1469 ਪਲੇਸਮੈਂਟ ਕੈਂਪ ਲਗਾਏ ਗਏ ਤੇ ਇਸ ਤਹਿਤ 45 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। 51,651 ਲੋਕਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਖੇਤਰ ਲਈ 230 ਕਰੋੜ ਰੁਪਏ ਦਾ ਬਜਟ ਹੈ, ਜੋ ਕਿ ਪਿਛਲੇ ਸਾਲ ਨਾਲੋਂ 50 ਪ੍ਰਤੀਸ਼ਤ ਵੱਧ ਹੈ। ਸੈਰ-ਸਪਾਟਾ ਅਤੇ ਸੱਭਿਆਚਾਰਕ ਖੇਤਰ ਲਈ, ਉਨ੍ਹਾਂ ਕਿਹਾ ਕਿ ਰਾਮ ਤੀਰਥ ਅੰਮ੍ਰਿਤਸਰ ਵਿਖੇ 100 ਕਰੋੜ ਰੁਪਏ ਦੀ ਲਾਗਤ ਨਾਲ ਭਗਵਾਨ ਰਾਮ ਤੀਰਥ ਪੈਨੋਰਮਾ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨੰਗਲ ਨੂੰ ਇਕ ਸੈਲਾਨੀ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ। ਇਸ ਲਈ 10 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।