ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ

ਅੰਮ੍ਰਿਤਸਰ, 26 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਬੇਰੁਜ਼ਗਾਰ ਸਰੀਰਕ ਸਿੱਖਿਆ ਅਧਿਆਪਕ ਯੂਨੀਅਨ ਪੰਜਾਬ ਦੇ ਆਗੂਆਂ ਵਲੋਂ ਅੱਜ ਅੰਮ੍ਰਿਤਸਰ ਵਿਖੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਟੈਂਕੀ ’ਤੇ ਚੜ੍ਹੇ ਪ੍ਰਧਾਨ ਸੌਰਵ ਕੁਮਾਰ ਰਾਏ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣ-ਗੌਲਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।