5 ਮੈਂਬਰੀ ਭਰਤੀ ਕਮੇਟੀ ਵਲੋਂ ਜਲੰਧਰ ’ਚ ਭਰਵੀਂ ਇਕੱਤਰਤਾ

ਜਲੰਧਰ, 26 ਮਾਰਚ (ਜਸਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਕੀਤੀ ਗਈ 5 ਮੈਂਬਰੀ ਕਮੇਟੀ ਵਲੋਂ ਅੱਜ ਇਥੇ ਇਕ ਭਰਵੀਂ ਇਕੱਤਰਤਾ ਕੀਤੀ ਗਈ, ਜਿਸ ਵਿਚ ਸ. ਗੁਰਪ੍ਰਤਾਪ ਸਿੰਘ ਵਡਾਲਾ, ਮਨਪ੍ਰੀਤ ਸਿੰਘ ਇਯਾਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਭਰਤੀ ਮੁਹਿੰਮ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ ਤੇ ਇਹ 5 ਮੈਂਬਰੀ ਕਮੇਟੀ ਕੌਮ ਨੂੰ ਪੰਥ ਪ੍ਰਦਰਸ਼ਿਤ ਲੀਡਰਸ਼ਿਪ ਦੇਵੇਗੀ। ਅੰਤ ’ਚ ਬੀਬੀ ਜਗੀਰ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ।