ਸੀਚੇਵਾਲ ਮਾਡਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ ’ਚ ਤਕਰਾਰ

ਚੰਡੀਗੜ੍ਹ, 26 ਮਾਰਚ- ਅੱਜ ਵਿਧਾਨ ਸਭਾ ਵਿਚ ਸੀਚੇਵਾਲ ਮਾਡਲ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਿਚਕਾਰ ਬਹਿਸ ਹੋ ਗਈ। ਸਦਨ ਵਿਚ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੀਚੇਵਾਲ ਕੋਈ ਇੰਜੀਨੀਅਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਦੇ ਪਾਣੀ ਦੀ ਸਾਫ਼ ਸਫ਼ਾਈ ਲਈ ਪੰਜਾਬ ਸਰਕਾਰ ਨੂੰ ਥਾਪਰ ਮਾਡਲ ਨੂੰ ਅਪਨਾਉਣ ਦੀ ਲੋੜ ਹੈ ਜਾਂ ਫਿਰ ਪੀ.ਈ.ਸੀ. ਰਾਹੀਂ ਨਵੀਂ ਪ੍ਰਣਾਲੀ ਨਾਲ ਕਾਰਜ ਕਰਨ ਦੀ ਜ਼ਰੂਰਤ ਹੈ। ਇਸ ਦਾ ਜਵਾਬ ਦਿੰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਸਾਇੰਸ ਕਿਸੇ ਦੀ ਗੁਲਾਮ ਨਹੀਂ ਹੁੰਦੀ, ਮੈਂ ਸੀਚੇਵਾਲ ਦਾ ਮਾਡਲ ਦੇਖਿਆ ਹੈ।