ਮੈਂ ਵਿੱਤ ਮੰਤਰੀ ਨੂੰ ਬਜਟ ਪੇਸ਼ ਕਰਨ ਲਈ ਦਿੰਦਾ ਹਾਂ ਵਧਾਈ- ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 26 ਮਾਰਚ- ਸੂਬੇ ਦੇ ਬਜਟ ’ਤੇ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਦਾ ਬਜਟ ਪੇਸ਼ ਕੀਤਾ ਤੇ ਮੈਨੂੰ ਉਮੀਦ ਹੈ ਕਿ ਇਹ ਬਜਟ ਪੰਜਾਬ ਦੇ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵਧਾਈ ਦਿੰਦਾ ਹਾਂ।