JALANDHAR WEATHER

ਅਸੀਂ ਆਪਣੇ ਨੌਜਵਾਨਾਂ ਨੂੰ ਖ਼ੇਡਾਂ ਨਾਲ ਜੋੜਾਂਗੇ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਮਾਰਚ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਤਾਂ ਪੰਜਾਬ ਦੇ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਸੀ। ਅਸੀਂ ਪੰਜਾਬ ਵਿਚ ਅਕਾਲੀ-ਭਾਜਪਾ, ਕਾਂਗਰਸ ਸਰਕਾਰਾਂ ਦੁਆਰਾ ਕੀਤੀਆਂ ਗਈਆਂ ਸਾਰੀਆਂ ਗਲਤੀਆਂ ਨੂੰ ਸੁਧਾਰ ਰਹੇ ਹਾਂ। ਅਸੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਜਾਲ ਵਿਚੋਂ ਕੱਢਣ ਲਈ ਕੰਮ ਕਰ ਰਹੇ ਹਾਂ। ਅਸੀਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੈ ਅਤੇ ਇਸ ਲਈ, ਅਸੀਂ ਬਜਟ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਹਨ। ਚਾਹੇ ਉਹ ਐਂਟੀ-ਡਰੋਨ ਸਿਸਟਮ ਖਰੀਦਣਾ ਹੋਵੇ, 5000 ਹੋਮ ਗਾਰਡ ਜਵਾਨਾਂ ਦੀ ਭਰਤੀ ਕਰਨਾ ਹੋਵੇ, 1000 ਤੋਂ ਵੱਧ ਖੇਡ ਨਰਸਰੀਆਂ ਸਥਾਪਤ ਕਰਨੀਆਂ ਹੋਣ... ਅਸੀਂ ਨਸ਼ਿਆਂ ਦੀ ਲੜੀ ਤੋੜਾਂਗੇ, ਅਸੀਂ ਆਪਣੇ ਨੌਜਵਾਨਾਂ ਨੂੰ ਖੇਡਾਂ ਵੱਲ ਲੈ ਜਾਵਾਂਗੇ... ਨਸ਼ਾ ਤਸਕਰਾਂ ਨੂੰ ਖਤਮ ਕਰਨ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ