JALANDHAR WEATHER

ਪੰਜਾਬ ਸਰਕਾਰ ਦਾ ਬਜਟ ਸਿਰਫ ਸੁਪਨਿਆਂ ਦੀ ਪਟਾਰੀ - ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ (ਫਿਰੋਜ਼ਪੁਰ), 26 ਮਾਰਚ (ਕੁਲਵਿੰਦਰ ਸਿੰਘ ਸੰਧੂ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੌਜੂਦਾ ਬਜਟ ਪੇਸ਼ ਕਰਕੇ ਇਕ ਵਾਰ ਫਿਰ ਪੰਜਾਬੀਆਂ ਨੂੰ ਸੁਪਨੇ ਦਿਖਾਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ. ਕਰਨੈਲ ਸਿੰਘ ਪੀਰ ਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਕਿਹਾ ਕਿ ਬੀਤੇ ਤਿੰਨ ਸਾਲਾਂ ਦੌਰਾਨ ਪੰਜਾਬ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ ਤੇ ਇਸ ਵੇਲੇ ਪੰਜਾਬ ਸਿਰ ਇਕ ਲੱਖ ਕਰੋੜ ਦਾ ਕਰਜ਼ਾ ਹੋਰ ਚੜ੍ਹਾ ਦਿੱਤਾ ਹੈ। ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਘਾਟੇ ਵਾਲੇ ਬਜਟ ਦਾ ਕੋਈ ਸਿਰ ਮੂੰਹ ਨਜ਼ਰ ਨਹੀਂ ਆਇਆ ਤੇ ਸਿਰਫ ਫੋਕੇ ਦਮਗਜ਼ੇ ਹੀ ਸੁਣੇ ਜਾ ਸਕਦੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ