JALANDHAR WEATHER

ਮੋਟਰਸਾਈਕਲ ਬੇਕਾਬੂ ਹੋਣ ਕਾਰਨ ਵਿਅਕਤੀ ਹੋਇਆ ਗੰਭੀਰ ਜ਼ਖਮੀ

ਰਾਮਾ ਮੰਡੀ (ਬਠਿੰਡਾ), 26 ਮਾਰਚ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਮਾਨਵਾਲਾ ਵਿਖੇ ਇਕ ਮੋਟਰਸਾਈਕਲ ਬੇਕਾਬੂ ਹੋ ਕੇ ਡਿੱਗਣ ਨਾਲ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਇਸ ਦੀ ਸੂਚਨਾ ਮਿਲਣ ਉਤੇ ਐਂਬੂਲੈਂਸ ਰਾਹੀਂ ਜ਼ਖਮੀ ਨੂੰ ਰਾਮਾ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਵਿਅਕਤੀ ਦੇ ਸਿਰ ਵਿਚ ਜ਼ਿਆਦਾ ਸੱਟ ਲੱਗਣ ਕਾਰਨ ਫਸਟ ਏਡ ਦੇਣ ਤੋਂ ਬਾਅਦ ਬਠਿੰਡਾ ਵਿਖੇ ਰੈਫਰ ਕਰ ਦਿੱਤਾ ਗਿਆ, ਜਿਸ ਦੀ ਪਛਾਣ ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੰਗੀ ਨਿਹਾਲ ਸਿੰਘ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ