ਤੇਲ ਟੈਂਕਰ ਦੀ ਟੱਕਰ ਨਾਲ ਸਕੂਟਰੀ ਸਵਾਰ ਦੀ ਮੌਤ

ਭਵਾਨੀਗੜ੍ਹ (ਸੰਗਰੂਰ), 26 ਮਾਰਚ (ਲਖਵਿੰਦਰ ਪਾਲ ਗਰਗ)-ਦਿੱਲੀ-ਕੱਟੜਾ ਸੜਕ ਨਜ਼ਦੀਕ ਪਿੰਡ ਝਨੇੜੀ ਵਿਖੇ ਸੁਨਾਮ-ਪਟਿਆਲਾ ਸੜਕ ’ਤੇ ਇਕ ਸਕੂਟਰੀ ਸਵਾਰ ਨੂੰ ਤੇਲ ਟੈਂਕਰ ਵਲੋਂ ਟੱਕਰ ਮਾਰ ਦੇਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਪੁਲਿਸ ਵਲੋਂ ਤੇਲ ਟੈਂਕਰ ਦੇ ਅਣਪਛਾਤੇ ਡਰਾਈਵਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।