ਸੁਨਿਆਰੇ ਦੇ ਘਰੋਂ 20 ਤੋਲੇ ਤੋਂ ਵੱਧ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ

ਅਜਨਾਲਾ, 26 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਅਜਨਾਲਾ 'ਚ ਇਕ ਸੁਨਿਆਰੇ ਦੇ ਘਰ ਵਿਚੋਂ ਚੋਰਾਂ ਵਲੋਂ ਅਲਮਾਰੀ ਦੇ ਤਾਲੇ ਤੋੜ ਕੇ 20 ਤੋਲੇ ਤੋਂ ਵੱਧ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ ਗਈ, ਜਿਸ ਤੋਂ ਬਾਅਦ ਸ਼ਹਿਰ ਦੇ ਵਸਨੀਕਾਂ ਅੰਦਰ ਦਹਿਸ਼ਤ ਦਾ ਮਾਹੌਲ ਹੈ। ਚੋਰੀ ਦੀ ਇਸ ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਤੋਂ ਸਬ-ਇੰਸਪੈਕਟਰ ਲਖਵਿੰਦਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ ਉਤੇ ਪਹੁੰਚੇ ਤੇ ਉਨ੍ਹਾਂ ਵਲੋਂ ਵੱਖ-ਵੱਖ ਪਹਿਲੂਆਂ ਤੋਂ ਸਾਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।