ਜਗਜੀਤ ਸਿੰਘ ਡੱਲੇਵਾਲ ਦੀ ਪਟੀਸ਼ਨ ’ਤੇ ਅੱਜ ਹਾਈ ਕੋਰਟ ਕਰੇਗੀ ਸੁਣਵਾਈ

ਚੰਡੀਗੜ੍ਹ, 27 ਮਾਰਚ- ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਏ ਜਾਣ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਤੇ ਅੱਜ ਸੁਣਵਾਈ ਹੋਵੇਗੀ। ਅੱਜ ਅਦਾਲਤ ਇਸ ਸੰਬੰਧੀ ਕੋਈ ਫ਼ੈਸਲਾ ਦੇ ਸਕਦੀ ਹੈ। ਇਸ ਤੋਂ ਪਹਿਲਾਂ, 24 ਜਨਵਰੀ ਨੂੰ ਪੰਜਾਬ ਸਰਕਾਰ ਵਲੋਂ ਇਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੁਲਿਸ ਨੇ ਕਿਹਾ ਸੀ ਕਿ ਡੱਲੇਵਾਲ ਹਿਰਾਸਤ ਵਿਚ ਨਹੀਂ ਸੀ ਪਰ ਉਸਨੂੰ ਪਟਿਆਲਾ ਦੇ ਇਕ ਹਸਪਤਾਲ ਵਿੱਚ ਰੱਖਿਆ ਗਿਆ ਸੀ। ਉਸ ਸਮੇਂ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਉਸ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।