JALANDHAR WEATHER

ਅੱਜ ਅਮਿਤ ਸ਼ਾਹ ਲੋਕ ਸਭਾ ’ਚ ਪੇਸ਼ ਕਰਨਗੇ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ

ਨਵੀਂ ਦਿੱਲੀ, 27 ਮਾਰਚ- ਅੱਜ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਹਿੱਸੇ ਦਾ 12ਵਾਂ ਦਿਨ ਹੈ। ਲੋਕ ਸਭਾ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਵੇਗੀ। ਬੈਂਕਿੰਗ ਕਾਨੂੰਨ (ਸੋਧ) ਬਿੱਲ, 2024 ’ਤੇ ਰਾਜ ਸਭਾ ਦਾ ਸੰਦੇਸ਼ ਵੀ ਪੜ੍ਹ ਕੇ ਸੁਣਾਇਆ ਜਾਵੇਗਾ। ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪੇਸ਼ ਕਰਨਗੇ। ਇਹ ਬਿੱਲ ਭਾਰਤ ਵਿਚ ਆਉਣ ਅਤੇ ਜਾਣ ਲਈ ਵਿਦੇਸ਼ੀਆਂ ਦੇ ਪਾਸਪੋਰਟ, ਵੀਜ਼ਾ, ਰਜਿਸਟ੍ਰੇਸ਼ਨ ਅਤੇ ਨਿਯਮਨ ਨਾਲ ਸੰਬੰਧਿਤ ਹੈ। ਇਸ ਤੋਂ ਇਲਾਵਾ ਰਾਜ ਸਭਾ ਵਲੋਂ ਆਫ਼ਤ ਪ੍ਰਬੰਧਨ (ਸੋਧ) ਬਿੱਲ 2024 ਵਿਚ ਪ੍ਰਸਤਾਵਿਤ ਸੋਧਾਂ ’ਤੇ ਲੋਕ ਸਭਾ ਵਿਚ ਚਰਚਾ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ