ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ

ਜਲੰਧਰ, 27 ਮਾਰਚ- ਇਥੋਂ ਦੇ ਲਾਂਬੜਾ ਨਕੋਦਰ ਰੋਡ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਦਾ ਸੀ.ਸੀ.ਟੀ.ਵੀ. ਵੀਡੀਓ ਸਾਹਮਣੇ ਆਇਆ ਹੈ। ਮੁੱਖ ਸੜਕ ਕਿਨਾਰੇ ਖੜ੍ਹੇ ਇਕ ਟਰੱਕ ਦੇ ਪਿੱਛੇ ਤੋਂ ਤੇਜ਼ ਰਫ਼ਤਾਰ ਨਾਲ ਆ ਰਹੇ ਸਕੂਟਰ ਸਵਾਰ ਨੌਜਵਾਨ, ਜੋ ਕਿ ਬ੍ਰੇਕ ਨਹੀਂ ਲਗਾ ਸਕੇ ਟਰੱਕ ਵਿਚ ਜਾ ਵੱਜੇ। ਜਾਣਕਾਰੀ ਅਨੁਸਾਰ ਨੌਜਵਾਨਾਂ ਦਾ ਤੇਜ਼ ਰਫ਼ਤਾਰ ਸਕੂਟਰ ਸੜਕ ਦੇ ਕਿਨਾਰੇ ਖੜ੍ਹੇ ਟਰੱਕ ਨਾਲ ਇੰਨੀ ਜ਼ੋਰ ਨਾਲ ਟਕਰਾ ਗਿਆ ਕਿ ਦੋਵਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।