ਵਰਿੰਦਰ ਸਿੰਘ ਫੌਜੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਅਜਨਾਲਾ, (ਅੰਮ੍ਰਿਤਸਰ), 27 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਅਦਾਲਤ ਵਲੋਂ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦਿੱਤੀ।