ਵਿਧਾਨ ਸਭਾ ’ਚ ਹੰਗਾਮਾ, ਪ੍ਰਤਾਪ ਸਿੰਘ ਬਾਜਵਾ ਤੇ ਹਰਜੋਤ ਸਿੰਘ ਬੈਂਸ ਵਿਚਾਲੇ ਤਿੱਖੀ ਬਹਿਸ

ਚੰਡੀਗੜ੍ਹ, 27 ਮਾਰਚ (ਵਿਕਰਮਜੀਤ ਸਿੰਘ ਮਾਨ)- ਸੀਚੇਵਾਲ ਮਾਡਲ ਨੂੰ ਲੈ ਕੇ ਅੱਜ ਚੱਲਦੀ ਕਾਰਵਾਈ ਵਿਚ ਹੰਗਾਮਾ ਹੋ ਗਿਆ। ਮੰਤਰੀ ਹਰਜੋਤ ਸਿੰਘ ਬੈਂਸ ਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋ ਗਈ। ‘ਆਪ’ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਮੁਆਫ਼ੀ ਮੰਗਣ। ਇਸ ਦੌਰਾਨ ਵਿਰੋਧੀ ਧਿਰ ਵਲੋਂ ਸਦਨ ਵਿਚ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਸਿਰਫ਼ ਆਪਣੀ ਗੱਲ ਕਹਿਣ ਲਈ ਕੁਝ ਸਮੇਂ ਲਈ ਹੀ ਸਦਨ ਵਿਚ ਆਏ ਤੇ ਬਿਨ੍ਹਾਂ ਕਿਸੇ ਦੀ ਗੱਲ ਸੁਣੇ ਹੀ ਚਲੇ ਗਏ, ਇਹ ਕਿੱਥੋਂ ਤੱਕ ਸਹੀ ਹੈ। ਇਸ ਤੋਂ ਬਾਅਦ ਕਾਂਗਰਸ ਵਲੋਂ ਸਦਨ ’ਚੋਂ ਵਾਕ ਆਊਟ ਕਰ ਦਿੱਤਾ ਗਿਆ।