ਪ੍ਰਤਾਪ ਸਿੰਘ ਬਾਜਵਾ ਮੰਗਣ ਮੁਆਫ਼ੀ- ਇੰਦਰਜੀਤ ਕੌਰ ਮਾਨ

ਚੰਡੀਗੜ੍ਹ, 27 ਮਾਰਚ- ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਸਦਨ ਵਿਚ ਪ੍ਰਤਾਪ ਸਿੰਘ ਬਾਜਵਾ ਦੀ ਮੌਜੂਦਗੀ ਅਤੇ ਉਨ੍ਹਾਂ ਦੇ ਬਿਆਨ ’ਤੇ ਇਤਰਾਜ਼ ਜਤਾਇਆ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਤਾਪ ਸਿੰਘ ਬਾਜਵਾ ਨੇ ਸੰਤ ਸੀਚੇਵਾਲ ਬਾਰੇ ਗਲਤ ਬਿਆਨ ਦਿੱਤਾ ਹੈ ਅਤੇ ਉਨ੍ਹਾਂ ਨੂੰ ਇਸ ਲਈ ਮੁਆਫੀ ਮੰਗਣੀ ਚਾਹੀਦੀ ਹੈ। ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਦੇ ਇਕ ਜੱਜ ਨੇ ਵਿਸ਼ਵ ਜਲ ਦਿਵਸ 2025 ਦੇ ਮੌਕੇ ’ਤੇ ਕਿਹਾ ਸੀ ਕਿ ਸੀਚੇਵਾਲ ਮਾਡਲ ਨੂੰ ਅਪਣਾਇਆ ਜਾਣਾ ਚਾਹੀਦਾ ਹੈ। ਇਸ ’ਤੇ ਸਪੀਕਰ ਨੇ ਕਿਹਾ ਕਿ ਕਿਸੇ ਦੇ ਬਿਆਨ ’ਤੇ ਇਤਰਾਜ਼ ਹੋ ਸਕਦਾ ਹੈ, ਪਰ ਉਸਦੀ ਮੌਜੂਦਗੀ ’ਤੇ ਸਵਾਲ ਨਹੀਂ ਉਠਾਇਆ ਜਾ ਸਕਦਾ। ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਬਿਆਨ ’ਤੇ ਕਾਇਮ ਰਹਿੰਦੇ ਹੋਏ ਕਿਹਾ ਕਿ ਉਹ ਇਸ ਮੁੱਦੇ ’ਤੇ ਕੋਈ ਸਪੱਸ਼ਟੀਕਰਨ ਨਹੀਂ ਦੇਣਗੇ।