ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ

ਸ੍ਰੀਨਗਰ, 27 ਮਾਰਚ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਅੱਜ ਸਵੇਰ ਤੋਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਜਾਰੀ ਹੈ। ਡੀ.ਐਸ.ਪੀ. ਧੀਰਜ ਸਿੰਘ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਗੋਲੀ ਲੱਗੀ ਅਤੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਕਾਰਵਾਈ ਜਾਰੀ ਹੈ। ਜੁਥਾਨਾ ਇਲਾਕੇ ਵਿਚ 4-5 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ, ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ, ਜਿਸ ਦੌਰਾਨ ਗੋਲੀਬਾਰੀ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਕਠੂਆ ਦੇ ਹੀਰਾਨਗਰ ਸੈਕਟਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਕਾਰ ਮੁਕਾਬਲਾ ਹੋਇਆ ਸੀ, ਜਦੋਂ ਅੱਤਵਾਦੀਆਂ ਨੇ ਇਕ ਬੱਚੀ ਅਤੇ ਉਸਦੇ ਮਾਪਿਆਂ ਨੂੰ ਬੰਦੀ ਬਣਾ ਲਿਆ ਸੀ।