ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ 'ਚ ਮੀਟਿੰਗ

ਚੰਡੀਗੜ੍ਹ, 27 ਮਾਰਚ (ਸੰਦੀਪ)-ਬਲਵਿੰਦਰ ਸਿੰਘ ਭੂੰਦੜ ਵਲੋਂ ਸਾਂਝੀ ਪੋਸਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਆਗੂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਦੌਰਾਨ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦੁਪਹਿਰ 3:00 ਵਜੇ ਪਾਰਟੀ ਹੈੱਡਕੁਆਰਟਰ ਸੈਕਟਰ 28 ਬੀ, ਚੰਡੀਗੜ੍ਹ ਵਿਖੇ ਇਕ ਮਹੱਤਵਪੂਰਨ ਪ੍ਰੈਸ ਕਾਨਫਰੰਸ ਕਰ ਰਹੀ ਹੈ। ਉਨ੍ਹਾਂ ਸ. ਸੁਖਬੀਰ ਸਿੰਘ ਬਾਦਲ ਉਤੇ ਹੋਏ ਸੇਵਾ ਦੌਰਾਨ ਹਮਲੇ ਦੀ ਗੱਲ ਕੀਤੀ। ਇਸ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਦਿੱਤਾ ਸੀ। ਉਨ੍ਹਾਂ ਪੁਲਿਸ ਪ੍ਰਸ਼ਾਸਨ ਉਤੇ ਵੀ ਸਵਾਲ ਚੁੱਕੇ।