ਲੁਧਿਆਣਾ ਫਰਜ਼ੀ ਰਜਿਸਟਰੀ ਮਾਮਲੇ 'ਚ ਇਕ ਕਾਬੂ

ਲੁਧਿਆਣਾ, 27 ਮਾਰਚ (ਪਰਮਿੰਦਰ ਸਿੰਘ ਅਹੂਜਾ)-ਲੁਧਿਆਣਾ ਤੇ ਬਹੁ-ਚਰਚਿਤ ਫਰਜ਼ੀ ਰਜਿਸਟਰੀ ਮਾਮਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਪ੍ਰਵਾਸੀ ਭਾਰਤੀ ਦੀ ਥਾਂ ਉਤੇ ਖੜ੍ਹੇ ਹੋ ਕੇ ਰਜਿਸਟਰੀ ਕਰਵਾਉਣ ਵਾਲੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਸੋਨੂ ਕੁਮਾਰ ਵਾਸੀ ਪ੍ਰਤਾਪ ਸਿੰਘ ਵਾਲਾ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਜਗਤਪ੍ਰੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਪਾਸੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਲੁਧਿਆਣਾ ਦਾ ਇਹ ਬਹੁ-ਚਰਚਿਤ ਰਜਿਸਟਰੀ ਮਾਮਲਾ ਪਿਛਲੇ ਦਿਨੀਂ ਕਾਫੀ ਸੁਰਖੀਆਂ ਵਿਚ ਰਿਹਾ ਹੈ।