ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਵਾਲਾ ਇਕ ਟ੍ਰੈਵਲ ਏਜੰਟ ਗ੍ਰਿਫ਼ਤਾਰ
ਜਲੰਧਰ, 27 ਮਾਰਚ-ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਧੋਖਾਧੜੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਕ ਟ੍ਰੈਵਲ ਏਜੰਟ ਨੂੰ ਲੋਕਾਂ ਨਾਲ ਧੋਖਾ ਕਰਨ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਖ਼ਿਲਾਫ਼ ਪੁਲਿਸ ਸਟੇਸ਼ਨ ਵਿਚ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਬਲਵੀਰ ਸਿੰਘ ਬਿੱਟੂ ਪੁੱਤਰ ਮੇਅਰ ਸਿੰਘ ਵਾਸੀ ਕੂਨਾਵਾਲਾ ਵਜੋਂ ਹੋਈ ਹੈ। ਮੁਲਜ਼ਮਾਂ ਨੇ ਗੁਮਟਾਲੀ ਦੇ ਰਹਿਣ ਵਾਲੇ ਪ੍ਰਭਜੀਤ ਸਿੰਘ ਪੁੱਤਰ ਅਵਤਾਰ ਸਿੰਘ ਨੂੰ ਇਟਲੀ ਭੇਜਣ ਦੇ ਨਾਂ 'ਤੇ 3.65 ਲੱਖ ਰੁਪਏ ਦੀ ਠੱਗੀ ਮਾਰੀ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਖਿਲਾਫ ਪਹਿਲਾਂ ਵੀ ਮਾਮਲਾ ਦਰਜ ਹੈ।