ਨੈਣੋਵਾਲ ਵੈਦ 'ਚ ਨਸ਼ਾ ਤਸਕਰ ਦੇ ਮਕਾਨ 'ਤੇ ਚੱਲਿਆ ਪੀਲਾ ਪੰਜਾ

ਹੁਸ਼ਿਆਰਪੁਰ, 27 ਮਾਰਚ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਨੈਣੋਵਾਲ ਵੈਦ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਾਰਵਾਈ ਕਰਦਿਆਂ ਨਸ਼ਾ ਤਸਕਰ ਗੁਰਮੀਤ ਕੌਰ ਦੇ ਪੰਚਾਇਤੀ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਵਾਲੇ ਮਕਾਨ ਨੂੰ ਪਿੰਡ ਦੀ ਪੰਚਾਇਤ ਦੀ ਮੌਜੂਦਗੀ ਵਿਚ ਢਾਹਿਆ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਨਸ਼ਾ ਤਸਕਰ ਗੁਰਮੀਤ ਕੌਰ ਪਤਨੀ ਬਲਵਿੰਦਰ ਸਿੰਘ, ਜਿਸ 'ਤੇ ਐਨ.ਡੀ.ਪੀ.ਐਸ. ਐਕਟ ਦੇ 8 ਮਾਮਲੇ ਦਰਜ ਹਨ ਅਤੇ ਤਿੰਨ ਵਿਚ ਸਜ਼ਾ ਹੋ ਚੁੱਕੀ ਹੈ।