ਰਾਜਪਾਲ ਪੰਜਾਬ ਦੀ ਨਸ਼ਿਆਂ ਖਿਲਾਫ ਯਾਤਰਾ ਦੇ ਸਬੰਧ 'ਚ ਡੀ. ਸੀ. ਤੇ ਐਸ.ਐਸ.ਪੀ. ਅੰਮ੍ਰਿਤਸਰ ਵਲੋਂ ਦੌਰਾ

ਚੇਤਨਪੁਰਾ (ਅੰਮ੍ਰਿਤਸਰ), 27 ਮਾਰਚ (ਸ਼ਰਨਜੀਤ ਸਿੰਘ ਗਿੱਲ)-ਰਾਜਪਾਲ ਪੰਜਾਬ ਵਲੋਂ ਪੰਜਾਬ ਵਿਚ ਨਸ਼ਿਆਂ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਨਸ਼ਿਆਂ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਲਈ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ (ਡੇਰਾ ਬਾਬਾ ਨਾਨਕ) ਤੋਂ ਜ਼ਲਿਆਂਵਾਲਾ ਬਾਗ (ਅੰਮ੍ਰਿਤਸਰ) ਤੱਕ 3 ਤੋਂ 5 ਅਪ੍ਰੈਲ ਤੱਕ ਕੀਤੀ ਜਾ ਰਹੀ ਯਾਤਰਾ ਦੇ ਸੰਬੰਧ ਵਿਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸ੍ਰੀ ਮਨਿੰਦਰ ਸਿੰਘ ਵਲੋਂ ਲੋਕਾਂ ਤੋਂ ਸਹਿਯੋਗ ਲਈ ਪਿੰਡ ਚੇਤਨਪੁਰਾ ਅਤੇ ਹੋਰ ਥਾਵਾਂ ਦਾ ਦੌਰਾ ਕੀਤਾ ਗਿਆ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਪ੍ਰਸ਼ਾਸਨ ਦੇ ਹੋਰ ਉੱਚ ਅਧਿਕਾਰੀ ਵੀ ਮੌਕੇ ਉਤੇ ਮੌਜੂਦ ਸਨ।