JALANDHAR WEATHER

‘ਇਮੀਗ੍ਰੇਸ਼ਨ ਤੇ ਵਿਦੇਸ਼ੀ ਬਿੱਲ, 2025’ ਲੋਕ ਸਭਾ 'ਚ ਹੋਇਆ ਪਾਸ

ਨਵੀਂ ਦਿੱਲੀ, 27 ਮਾਰਚ-‘ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ, 2025’ ਲੋਕ ਸਭਾ ਵਿਚ ਪਾਸ ਹੋ ਗਿਆ। ਲੋਕ ਸਭਾ ਵਿਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ, 2025 'ਤੇ ਜਵਾਬ ਦਿੰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਜੋ ਲੋਕ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਪੈਦਾ ਕਰਦੇ ਹਨ, ਉਨ੍ਹਾਂ ਨੂੰ ਦੇਸ਼ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਦੇਸ਼ ਕੋਈ 'ਧਰਮਸ਼ਾਲਾ' ਨਹੀਂ ਹੈ। ਜੇਕਰ ਕੋਈ ਦੇਸ਼ ਦੇ ਵਿਕਾਸ ਵਿਚ ਆਪਣਾ ਯੋਗਦਾਨ ਪਾਉਣ ਲਈ ਦੇਸ਼ ਵਿਚ ਆਉਂਦਾ ਹੈ ਤਾਂ ਉਨ੍ਹਾਂ ਦਾ ਹਮੇਸ਼ਾ ਸਵਾਗਤ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ