JALANDHAR WEATHER

ਸਰਵਣ ਸਿੰਘ ਪੰਧੇਰ ਸਮੇਤ ਕਈ ਕਿਸਾਨ ਬੀਤੀ ਦੇਰ ਰਾਤ ਰਿਹਾਅ

ਚੰਡੀਗੜ੍ਹ, 28 ਮਾਰਚ- ਪੰਜਾਬ ਪੁਲਿਸ ਨੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਕਨਵੀਨਰ ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ ਸਮੇਤ ਕਈ ਕਿਸਾਨਾਂ ਨੂੰ 8 ਦਿਨਾਂ ਦੀ ਨਜ਼ਰਬੰਦੀ ਤੋਂ ਬਾਅਦ ਬੀਤੀ ਦੇਰ ਰਾਤ ਪਟਿਆਲਾ ਅਤੇ ਮੁਕਤਸਰ ਜੇਲ੍ਹਾਂ ਤੋਂ ਰਿਹਾਅ ਕਰ ਦਿੱਤਾ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ, ਸਰਵਣ ਸਿੰਘ ਪੰਧੇਰ ਨੇ ਇਕ ਵੀਡੀਓ ਜਾਰੀ ਕਰ ਕਿਹਾ ਕਿ ਮੈਂ ਪਟਿਆਲਾ ਦੇ ਬਹਾਦਰਗੜ੍ਹ ਕਿਲ੍ਹੇ ਜਾਵਾਂਗਾ। ਉੱਥੇ ਆਪਣੇ ਸਾਥੀ ਕਿਸਾਨਾਂ ਨਾਲ ਗੱਲ ਕਰਾਂਗਾ। ਅਸੀਂ ਖਨੌਰੀ ਅਤੇ ਸ਼ੰਭੂ ਸਰਹੱਦ ’ਤੇ ਸਾਡੇ ਵਿਰੋਧ ਪ੍ਰਦਰਸ਼ਨ ਨੂੰ ਹਟਾਉਣ ਦੇ ਸਰਕਾਰ ਦੇ ਫੈਸਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਅੱਜ ਅਸੀਂ ਸਾਥੀ ਕਿਸਾਨਾਂ ਨਾਲ ਅਗਲੇ ਪ੍ਰੋਗਰਾਮ ਬਾਰੇ ਚਰਚਾ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ