ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਦਿਨ, ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ, 28 ਮਾਰਚ- ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਆਖਰੀ ਦਿਨ ਹੈ। ਇਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਸਮੇਂ ਦੌਰਾਨ, ਸਰਕਾਰ ਵਲੋਂ ਕੁੱਲ 7 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਪੰਜਾਬ ਰਾਜ ਐਨ.ਆਰ.ਆਈ. ਕਮਿਸ਼ਨ ਦੀ ਸਾਲਾਨਾ ਰਿਪੋਰਟ ਵੀ ਸ਼ਾਮਿਲ ਹੈ। ਇਸ ਤੋਂ ਇਲਾਵਾ, ਵਿਧਾਨ ਸਭਾ ਦੀਆਂ ਚਾਰ ਕਮੇਟੀਆਂ ਦੇ ਗਠਨ ਲਈ ਇਕ ਪ੍ਰਸਤਾਵ ਵੀ ਰੱਖਿਆ ਜਾਵੇਗਾ, ਜਿਸ ਵਿਚ ਲੋਕ ਲੇਖਾ ਕਮੇਟੀ ਅਤੇ ਸਰਕਾਰੀ ਕਾਰੋਬਾਰ ਕਮੇਟੀ ਸ਼ਾਮਿਲ ਹਨ। ਹੁਣ ਇਨ੍ਹਾਂ ਕਮੇਟੀਆਂ ਦੇ ਮੈਂਬਰਾਂ ਦੀ ਚੋਣ ਕਰਨ ਦਾ ਅਧਿਕਾਰ ਸਪੀਕਰ ਨੂੰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਤਿੰਨ ਹੋਰ ਪ੍ਰਸਤਾਵ ਵੀ ਪੇਸ਼ ਕੀਤੇ ਜਾਣਗੇ।