JALANDHAR WEATHER

ਜੰਮੂ ਕਸ਼ਮੀਰ: ਅੱਤਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਪੁਲਿਸ ਜਵਾਨ ਸ਼ਹੀਦ

ਸ੍ਰੀਨਗਰ, 28 ਮਾਰਚ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਰਾਜਬਾਗ ਵਿਚ ਬੀਤੇ ਦਿਨ ਤੋਂ ਚੱਲ ਰਹੇ ਮੁਕਾਬਲੇ ਵਿਚ ਤਿੰਨ ਅੱਤਵਾਦੀ ਮਾਰੇ ਗਏ ਹਨ। ਗੋਲੀਬਾਰੀ ਵਿਚ ਤਿੰਨ ਸੁਰੱਖਿਆ ਕਰਮਚਾਰੀ ਵੀ ਸ਼ਹੀਦ ਹੋ ਗਏ। ਇਹ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਗਰੁੱਪ ਦੇ ਸਿਪਾਹੀ ਸਨ। ਇਹ ਸਿਪਾਹੀ ਕੱਲ੍ਹ ਜ਼ਖਮੀ ਹੋ ਗਏ ਸਨ, ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਸ਼ਹੀਦ ਸੈਨਿਕਾਂ ਵਿਚ ਤਾਰਿਕ ਅਹਿਮਦ, ਜਸਵੰਤ ਸਿੰਘ, ਬਲਵਿੰਦਰ ਸਿੰਘ ਸ਼ਾਮਿਲ ਹਨ। ਉਨ੍ਹਾਂ ਨੂੰ ਜੰਮੂ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਸੀ। ‘ਐਕਸ’ ’ਤੇ ਭਾਰਤੀ ਫੌਜ ਰਾਈਜ਼ਿੰਗ ਸਟਾਰ ਕੋਰਪਸ ਨੇ ਇਸ ਸੰਬੰਧੀ ਪੁਸ਼ਟੀ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ