ਅੱਜ ਦੁਪਹਿਰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ ਇਜਲਾਸ, ਸੁਰੱਖਿਆ ਦੇ ਸਖ਼ਤ ਪ੍ਰਬੰਧ


ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ਼੍ਰੋਮਣੀ ਕਮੇਟੀ ਦਾ ਸਲਾਨਾ ਬਜਟ ਇਜਲਾਸ ਅੱਜ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋ ਰਿਹਾ ਹੈ। ਇਸ ਸੰਬੰਧ ਵਿਚ ਦਮਦਮੀ ਟਕਸਾਲ ਜਥਾ ਭਿੰਡਰਾਂ ਵਲੋਂ ਰੋਸ ਪ੍ਰਦਰਸ਼ਨ ਕਰਨ ਦੇ ਕੀਤੇ ਐਲਾਨ ਕਾਰਨ ਸ਼੍ਰੋਮਣੀ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸ਼੍ਰੋਮਣੀ ਕਮੇਟੀ ਕੰਪਲੈਕਸ ਦੇ ਆਸ ਪਾਸ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜ਼ਿਕਰ ਯੋਗ ਹੈ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵਲੋਂ ਤਿੰਨ ਜਥੇਦਾਰਾਂ ਨੂੰ ਅਹੁਦਿਆਂ ਤੋਂ ਹਟਾਉਣ ਅਤੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦੋ ਤਖ਼ਤ ਸਾਹਿਬਾਨ ਵਿਖੇ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਿਚ ਵਿਰੋਧੀ ਧਿਰ ਅਤੇ ਦਮਦਮੀ ਟਕਸਾਲ ਜਥੇਬੰਦੀ ਵਲੋਂ ਵਿਰੋਧ ਕੀਤੇ ਜਾਣ ਕਾਰਨ ਟਕਰਾਅ ਦੇ ਅਸਾਰ ਬਣੇ ਹੋਏ ਹਨ।