ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅਰਦਾਸ ਉਪਰੰਤ ਸ਼ੁਰੂ


ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਨਰਲ ਬਜਟ ਇਜਲਾਸ ਅੱਜ ਅਰਦਾਸ ਉਪਰੰਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਵਲੋਂ ਅੱਜ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2025-26 ਲਈ ਬਜਟ ਪੇਸ਼ ਕੀਤਾ ਜਾ ਰਿਹਾ ਹੈ।