JALANDHAR WEATHER

ਸ਼੍ਰੋਮਣੀ ਕਮੇਟੀ ਨੇ ਕੀਤਾ 13 ਅਰਬ ਤੋਂ ਵੱਧ ਦਾ ਬਜਟ ਪੇਸ਼

ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਵਲੋਂ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2025-26 ਲਈ 13 ਅਰਬ 86 ਕਰੋੜ 47 ਲੱਖ 80 ਹਜ਼ਾਰ ਦਾ ਬਜਟ ਪੇਸ਼ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਮਿਤ ਸ਼ਰਧਾਂਜਲੀ ਮਤਾ ਪੇਸ਼ ਕੀਤਾ ਗਿਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਜੇ ਤੱਕ ਇਸ ਵਿਚ ਸ਼ਾਮਿਲ ਨਹੀਂ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ