JALANDHAR WEATHER

ਸ਼੍ਰੋਮਣੀ ਕਮੇਟੀ ਦਾ ਇਜਲਾਸ ਹੋਇਆ ਖ਼ਤਮ, ਵਿਰੋਧੀ ਧਿਰ ਵਲੋਂ ਵਾਕ ਆਊਟ

ਅੰਮ੍ਰਿਤਸਰ, 28 ਮਾਰਚ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਦਾ ਬਜਟ ਇਜਲਾਸ ਸੰਪੰਨ ਹੋ ਗਿਆ ਹੈ। ਇਜਲਾਸ ਵਿਚੋਂ ਵਾਕ ਆਊਟ ਕਰਕੇ ਆਏ ਵਿਰੋਧੀ ਧਿਰ ਨਾਲ ਸੰਬੰਧਿਤ ਮੈਂਬਰਾਂ ਬੀਬੀ ਜਗੀਰ ਕੌਰ, ਭਾਈ ਮਨਜੀਤ ਸਿੰਘ, ਸੁਖਦੇਵ ਸਿੰਘ ਭੌਰ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਕਿਰਨਜੋਤ ਕੌਰ ਆਦਿ ਨੇ ਕਿਹਾ ਕਿ ਉਨ੍ਹਾਂ ਦੇ ਮੈਂਬਰਾਂ ਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜਿਸ ਮੰਗ ਨੂੰ ਲੈ ਕੇ ਉਨ੍ਹਾਂ ਵਲੋਂ ਇਕ ਮੰਗ ਪੱਤਰ ਬੀਤੇ ਦਿਨੀ ਪੇਸ਼ ਕੀਤਾ ਗਿਆ ਸੀ, ਉਸ ਸੰਬੰਧੀ ਅੱਜ ਦੇ ਇਜਲਾਸ ਵਿਚ ਕੋਈ ਏਜੰਡਾ ਨਹੀਂ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਉਹ 15 ਦਿਨਾਂ ਦੇ ਅੰਦਰ ਅੰਦਰ ਮੁੜ ਜਨਰਲ ਇਜਲਾਸ ਸੱਦਣ ਦੀ ਮੰਗ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ