JALANDHAR WEATHER

ਤੇਜਾ ਸਿੰਘ ਸਮੁੰਦਰੀ ਹਾਲ ਰੋਸ ਧਰਨੇ 'ਚ ਸ਼ਾਮਿਲ ਹੋਣ ਲਈ ਗੋਲਡਨ ਗੇਟ ਤੋਂ ਸਿੱਖ ਜਥੇਬੰਦੀਆਂ ਰਵਾਨਾ

ਸੁਲਤਾਨਵਿੰਡ, 28 ਮਾਰਚ (ਗੁਰਨਾਮ ਸਿੰਘ ਬੁੱਟਰ)-ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖਾਂ ਦੇ ਸਰਵੋਤਮ ਸਥਾਨ ਸ੍ਰੀ ਤਖਤ ਸਾਹਿਬਾਨਾਂ ਦੇ ਜਥੇਦਾਰਾਂ ਦੇ ਅਹੁਦਿਆਂ ਵਿਚ ਫੇਰ-ਬਦਲ ਕਰਨ ਉਤੇ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਗਿਆ, ਜਿਸ ਨੂੰ ਲੈ ਕੇ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਰੋਸ ਧਰਨੇ ਦਾ ਐਲਾਨ ਕੀਤਾ ਗਿਆ ਸੀ। ਇਸ ਸਬੰਧ ਵਿਚ ਅੱਜ ਨਿਊ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦਾ ਭਾਰੀ ਇਕੱਠ ਹੋਇਆ ਜੋ ਕਿ ਸ਼ਾਂਤਮਈ ਢੰਗ ਨਾਲ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਹੇਠ ਗੋਲਡਨ ਗੇਟ ਤੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਦਮਦਮੀ ਟਕਸਾਲ ਦੇ ਭਾਈ ਸੁਖਦੇਵ ਸਿੰਘ, ਭਾਈ ਬੋਹੜ ਸਿੰਘ, ਜਥੇਦਾਰ ਚਮਕੌਰ ਸਿੰਘ, ਗਿਆਨੀ ਤਰਲੋਚਨ ਸਿੰਘ ਮਹੰਤ, ਗਿਆਨੀ ਸਾਹਿਬ ਸਿੰਘ, ਜਥੇਦਾਰ ਜਗਤਾਰ ਸਿੰਘ, ਜਥੇਦਾਰ ਸਖੀਰਾ ਸਿੰਘ, ਬਾਬਾ ਬਲਵਿੰਦਰ ਸਿੰਘ ਦਿੱਲੀ ਵਾਲੇ, ਭਾਈ ਗੁਰਦੇਵ ਸਿੰਘ ਕਲਿਆਣ, ਭਾਈ ਦਿਲਪ੍ਰੀਤ ਸਿੰਘ, ਭਾਈ ਬਲਜੀਤ ਸਿੰਘ ਦਾਦੂਵਾਲ, ਭਾਈ ਕੁਲਦੀਪ ਸਿੰਘ ਧਾਰੜ, ਬਾਬਾ ਮੇਜਰ ਸਿੰਘ ਦਸਮੇਸ਼ ਤਰਨਾ ਦਲ ਆਦਿ ਹਾਜ਼ਰ ਸਨ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ