ਵੱਡੀ ਖਬਰ: ਅਜਨਾਲਾ ਅਦਾਲਤ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਭੇਜਿਆ ਜੇਲ੍ਹ

ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਫਰਵਰੀ 2023 ਵਿਚ ਥਾਣਾ ਅਜਨਾਲਾ ਉਤੇ ਹੋਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ, ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ, ਦਲਜੀਤ ਸਿੰਘ ਕਲਸੀ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਊਕੇ, ਬਸੰਤ ਸਿੰਘ, ਗੁਰਿੰਦਰ ਸਿੰਘ ਗੁਰੀ ਔਜਲਾ ਅਤੇ ਅਮਨਦੀਪ ਸਿੰਘ ਅਮਨਾ ਨੂੰ ਅਦਾਲਤ ਵਲੋਂ ਜੁਡੀਸ਼ੀਅਲ ਹਿਰਾਸਤ ਲਈ ਜੇਲ੍ਹ ਭੇਜਣ ਦਾ ਹੁਕਮ ਸੁਣਾਇਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਅਜੀਤ ਨਾਲ ਗੱਲਬਾਤ ਕਰਨ ਦੌਰਾਨ ਦਿੱਤੀI