'ਆਪ' ਪੰਜਾਬ ਦੇ ਸੀਨੀਅਰ ਆਗੂਆਂ ਵਲੋਂ ਮੀਡੀਆ ਨੂੰ ਸੰਬੋਧਨ

ਚੰਡੀਗੜ੍ਹ, 28 ਮਾਰਚ-'ਆਪ' ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਮੁੰਡੀਆਂ ਦੀ ਚੰਡੀਗੜ੍ਹ ਵਿਖੇ ਇਕ ਮਹੱਤਵਪੂਰਨ ਮੁੱਦੇ 'ਤੇ ਮੀਡੀਆ ਨੂੰ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਟਰੀਟ ਲਾਈਟ ਸਕੀਮ ਤਹਿਤ ਰਹਿੰਦੇ ਪਿੰਡਾਂ ਵਿਚ ਵੀ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਤੇ ਹਰ ਪਿੰਡ ਵਿਚ ਸੜਕਾਂ ਅਗਲੇ 2 ਸਾਲਾਂ ਤਕ ਬਣ ਜਾਣਗੀਆਂ ਤੇ ਪਿੰਡ ਦਾ ਵੱਡੇ ਪੱਧਰ ਉਤੇ ਵਿਕਾਸ ਹੋਵੇਗਾ।