JALANDHAR WEATHER

ਪਿੰਡ ਘਰਾਚੋਂ ਵਿਖੇ ਘਰ 'ਚ ਲੱਗੀ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਭਵਾਨੀਗੜ੍ਹ (ਸੰਗਰੂਰ), 28 ਮਾਰਚ (ਲਖਵਿੰਦਰ ਪਾਲ ਗਰਗ)-ਪਿੰਡ ਘਰਾਚੋਂ ਦੀ ਹਮੀਰ ਪੱਤੀ ਦੇ ਗੁਰੂ ਘਰ ਦੇ ਪਿਛਲੇ ਪਾਸੇ ਸਥਿਤ ਇਕ ਘਰ ’ਚ ਅਚਾਨਕ ਅੱਗ ਲੱਗ ਜਾਣ ਕਾਰਨ ਬੈੱਡ, ਐਲ.ਸੀ.ਡੀ., ਛੱਤ ਵਾਲੇ ਪੱਖੇ ਤੋਂ ਇਲਾਵਾ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ ਤੇ ਘਰ ਦੀ ਬਿਲਡਿੰਗ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਸਬੰਧੀ ਜਦੋਂ ਪਿੰਡ ਦੇ ਗੁਰੂ ਘਰ ਦੇ ਸਪੀਕਰ ਰਾਹੀਂ ਪਿੰਡ ਵਾਸੀਆਂ ਨੂੰ ਸੂਚਨਾ ਦਿੱਤੀ ਗਈ ਤਾਂ ਭਾਰੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾਸੀਆਂ ਨੇ ਘਰਾਂ ਦੀਆਂ ਸਬਮਰਸੀਬਲ ਮੋਟਰਾਂ ਚਲਾ ਕੇ ਪਾਣੀ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਤੇ ਇਸ ਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਵੀ ਦਿੱਤੀ। ਪਿੰਡ ਵਾਸੀਆਂ ਨੇ ਆਪਣੇ ਪੱਧਰ ’ਤੇ ਅੱਗ ਉੱਤੇ ਕਾਬੂ ਪਾ ਕੇ ਘਰ ’ਚ ਪਏ ਸਾਮਾਨ ਨੂੰ ਬਾਹਰ ਕੱਢਿਆ। ਸੂਚਨਾ ਮਿਲਦਿਆ ਹੀ ਫ਼ਾਇਰ ਬ੍ਰਿਗੇਡ ਦੇ ਕਰਮਚਾਰੀ ਜਦੋਂ ਅੱਗ ਬੁਝਾਉਣ ਵਾਲੀ ਗੱਡੀ ਲੈ ਕੇ ਮੌਕੇ ’ਤੇ ਪਹੁੰਚੇ ਤਾਂ ਉਦੋਂ ਤੱਕ ਪਿੰਡ ਵਾਸੀਆਂ ਨੇ ਅੱਗ ਉਤੇ ਕਾਬੂ ਪਾ ਲਿਆ ਸੀ। ਇਸ ਮੌਕੇ ਪਿੰਡ ਵਾਸੀਆਂ ਨੇ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਅੱਗ ਲੱਗਣ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ