JALANDHAR WEATHER

ਮਿਆਂਮਾਰ ਤੋਂ ਬਾਅਦ ਅਫ਼ਗਾਨਿਸਤਾਨ ’ਚ ਲੱਗੇ ਭੁਚਾਲ ਦੇ ਝਟਕੇ

ਕਾਬੁਲ, 29 ਮਾਰਚ- ਮਿਆਂਮਾਰ ਤੋਂ ਬਾਅਦ ਅਫ਼ਗਾਨਿਸਤਾਨ ਵਿਚ ਅੱਜ ਸਵੇਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ ਦੇ ਅਨੁਸਾਰ, ਭੂਚਾਲ ਦੇ ਝਟਕੇ ਸਥਾਨਕ ਸਮੇਂ ਅਨੁਸਾਰ ਸਵੇਰੇ 5.16 ਵਜੇ ਮਹਿਸੂਸ ਕੀਤੇ ਗਏ। ਇਨ੍ਹਾਂ ਝਟਕਿਆਂ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 4.7 ਮਾਪੀ ਗਈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਦੁਪਹਿਰ ਤੋਂ ਲੈ ਕੇ ਦੇਰ ਰਾਤ ਤੱਕ, ਮਿਆਂਮਾਰ ਵਿਚ ਇਕ ਤੋਂ ਬਾਅਦ ਇਕ ਕਈ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। 7.7 ਤੀਬਰਤਾ ਦੇ ਭੁਚਾਲ ਨੇ ਮਿਆਂਮਾਰ ਅਤੇ ਥਾਈਲੈਂਡ ਵਿਚ ਵੱਡੀ ਤਬਾਹੀ ਮਚਾਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ