JALANDHAR WEATHER

ਮਨੀਲਾ ’ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ

ਗੁਰੂ ਹਰ ਸਹਾਏ, (ਫਿਰੋਜ਼ਪੁਰ), 29 ਮਾਰਚ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਨੇੜਲੇ ਪਿੰਡ ਕੋਹਰ ਸਿੰਘ ਵਾਲਾ ਦੇ ਨੌਜਵਾਨ ਦੀ ਮਨੀਲਾ ’ਚ ਭੇਦਭਰੀ ਹਾਲਤ ’ਚ ਮੌਤ ਹੋ ਜਾਣ ਦੀ ਖ਼ਬਰ ਹੈ। ਮਿ੍ਰਤਕ ਨੌਜਵਾਨ ਦੇ ਪਿਤਾ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਖੁਸਵੀਰ ਸਿੰਘ ਖੁਸ਼ੀ, ਜੋ ਕਿ ਕਰੀਬ ਢਾਈ ਸਾਲ ਪਹਿਲਾਂ ਮਨੀਲਾ ਦੇ ਜ਼ਿਲ੍ਹਾ ਸਿਬੋ ’ਚ ਗਿਆ ਸੀ ਤੇ ਆਪਣਾ ਕਾਰੋਬਾਰ ਕਰ ਰਿਹਾ ਸੀ। ਉਥੇ ਹੀ ਵਿਆਹ ਕਰਵਾਇਆ ਸੀ ਪਰ ਲੰਘੀ ਰਾਤ ਉਸ ਦੀ ਮੌਤ ਹੋ ਜਾਣ ਦੀ ਸਾਨੂੰ ਸੂਚਨਾ ਉਥੇ ਰਹਿੰਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸ਼ੰਕਾ ਜ਼ਾਹਰ ਕੀਤੀ ਕਿ ਉਨ੍ਹਾਂ ਦੇ ਬੇਟੇ ਨੂੰ ਮਾਰਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ