ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਮਮਦੋਟ, (ਫ਼ਿਰੋਜ਼ਪੁਰ) 29 ਮਾਰਚ (ਸੁਖਦੇਵ ਸਿੰਘ ਸੰਗਮ)- ਫ਼ਿਰੋਜ਼ਪੁਰ ਪੁਲਿਸ ਵਲੋ ਨਸ਼ਿਆਂ ਵਿਰੁੱਧ ਕਾਰਵਾਈ ਤਹਿਤ ਐਸ. ਐਸ. ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਲੱਖੋ ਕੇ ਬਹਿਰਾਮ ਦੇ ਪਿੰਡ ਨਵਾਂ ਕਿਲ੍ਹਾ ਅਤੇ ਅਤੇ ਥਾਣਾ ਮਮਦੋਟ ਦੇ ਪਿੰਡ ਕੜਮਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਨਸ਼ੇ ਦੇ ਸ਼ੱਕੀ ਤਸਕਰਾਂ ਦੇ ਘਰਾਂ ਦੀ ਗੰਭੀਰਤਾ ਨਾਲ ਤਲਾਸ਼ੀ ਲਈ ਗਈ ਅਤੇ ਚਿਤਾਵਨੀ ਦਿੱਤੀ ਗਈ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਜਾਂ ਤਾਂ ਇੰਨਾ ਸਮਾਜ ਵਿਰੋਧੀ ਗਤੀਵਿਧੀਆਂ ਤੋਂ ਬਾਜ ਆ ਜਾਣ ਨਹੀਂ ਤਾਂ ਸਖਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਜੇਲ੍ਹਾਂ ਵਿਚ ਸੁੱਟ ਦਿੱਤਾ ਜਾਵੇਗਾ।