ਅਜਨਾਲਾ ਦੇ ਪਿੰਡ ਧਾਲੀਵਾਲ ਕਲੇਰ ਵਿਖੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਜਾਰੀ

ਅਜਨਾਲਾ, (ਅੰਮ੍ਰਿਤਸਰ), 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਮਨਿੰਦਰ ਸਿੰਘ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਪੁਲਿਸ ਵਲੋਂ ਅਜਨਾਲਾ ਨੇੜੇ ਪਿੰਡ ਧਾਲੀਵਾਲ ਕਲੇਰ ਵਿਖੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।