JALANDHAR WEATHER

ਕਾਸੋ ਅਭਿਆਨ ਤਹਿਤ ਹਮੀਰਾ ਤੇ ਪਿੰਡ ਬੂਟ ਵਿਖੇ ਪੁਲਿਸ ਨੇ ਕੀਤੀ ਛਾਪੇਮਾਰੀ

ਸੁਭਾਨਪੁਰ, (ਕਪੂਰਥਲਾ), 29 ਮਾਰਚ (ਸਤਨਾਮ ਸਿੰਘ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਐਸ.ਐਸ. ਪੀ. ਕਪੂਰਥਲਾ ਗੌਰਵ ਤੂਰਾ ਦੀ ਅਗਵਾਈ ਹੇਠ ਅੱਜ ਪਿੰਡ ਹਮੀਰਾ ਤੇ ਬੂਟ ਵਿਖੇ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਹੋਏ ਵਿਅਕਤੀਆਂ ਦੇ ਘਰਾਂ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਨਸ਼ੇ ਸਮੇਤ ਕਾਬੂ ਆਏ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਹ ਪ੍ਰਗਟਾਵਾ ਸਬ ਡਵੀਜ਼ਨ ਭੁਲੱਥ ਦੇ ਡੀ.ਐਸ.ਪੀ. ਕਰਨੈਲ ਸਿੰਘ ਨੇ ਪਿੰਡ ਬੂਟ ਵਿਖੇ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਉਨ੍ਹਾਂ ਨੇ ਢਿੱਲਵਾਂ, ਸੁਭਾਨਪੁਰ, ਬੇਗੋਵਾਲ ਤੇ ਭੁਲੱਥ ਚਾਰਾਂ ਥਾਣਿਆਂ ਦੇ ਐਸ. ਐਚ. ਓ. ਤੇ ਪੁਲਿਸ ਪਾਰਟੀ ਸਮੇਤ ਸਵੇਰੇ ਤੜਕਸਾਰ ਮੌਕੇ ਪਿੰਡ ਹਮੀਰਾ ਤੇ ਬੂਟ ਵਿਖੇ ਨਸ਼ੇ ਦੇ ਕਾਰੋਬਾਰ ਕਰਨ ਵਾਲੇ ਜਿਨ੍ਹਾਂ ਉੱਪਰ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ, ਉਨ੍ਹਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ ਹੈ ਤੇ ਕੁਝ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿਚ ਵੀ ਲਿਆ ਗਿਆ ਹੈ। ਪੂਰੀ ਜਾਂਚ ਪੜਤਾਲ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ